ਇਹ ਹਾਦਸਾ ਪੁਲਿਸ ਲਾਈਨਜ਼ ਨੇੜੇ ਸਥਿਤ ਫਲਾਈਓਵਰ ‘ਤੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡਜ਼ ਕੰਪਨੀ ਦੇ ਮਾਲਕ ਦਿਨੇਸ਼ ਦੇ ਪੁੱਤਰ ਦਿਵਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾਰ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਰਾਹੀਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਫਲਾਈਓਵਰ ‘ਤੇ ਉਨ੍ਹਾਂ ਦੀ ਕਾਰ ਇੱਕ ਟਰਾਲੀ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕਾਰ ਵਿੱਚ ਸਵਾਰ ਸਨ ਪੰਜ ਦੋਸਤ
ਬਾਰਾਦਰੀ ਥਾਣੇ ਦੇ ਸਬ-ਇੰਸਪੈਕਟਰ ਸੁੱਚਾ ਸਿੰਘ ਮੁਤਾਬਕ ਹਾਦਸੇ ਸਮੇਂ ਕਾਰ ਵਿੱਚ ਕੁੱਲ ਪੰਜ ਨੌਜਵਾਨ ਸਵਾਰ ਸਨ। ਸਾਰੇ ਦੋਸਤ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ।
ਪੁਲਿਸ ਨੂੰ ਹਾਦਸੇ ਦੀ ਸੂਚਨਾ ਤੜਕਸਾਰ ਕਰੀਬ 3 ਵਜੇ ਮਿਲੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
