ਮਸ਼ਹੂਰ ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੂੰ ਵੱਡਾ ਸਦਮਾ ਲੱਗਿਆ ਹੀ। ਅਦਾਕਾਰਾ ਦੀ ਜ਼ਿੰਦਗੀ ਦੇ ਸਭ ਤੋਂ ਖ਼ਾਸ ਇਨਸਾਨ ਦੀ ਮੌਤ ਹੋ ਗਈ। ਨਿਸ਼ਾ ਬਾਨੋ ਦੀ ਮਾਂ ਮਜੀਦਾ ਬੇਗ਼ਮ ਬੇਗਮ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਜਿਸ ਸੰਬੰਧੀ ਜਾਣਕਾਰੀ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਸਾਂਝੀ ਕੀਤੀ ਹੈ।
ਪੋਸਟ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਲਿਖਿਆ, “ਇੱਕ ਮਾਂ ਹੀ ਤਾਂ ਰਹਿ ਗਈ ਸੀ ਰੱਬਾ।” ਤੁਹਾਨੂੰ ਦੱਸ ਦੇਈਏ ਕਿ ਪੋਸਟ ਵਿੱਚ ਅਦਾਕਾਰਾ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੀ ਮਾਂ ਮਜੀਦਾ ਬੇਗ਼ਮ ਦਾ 8 ਮਾਰਚ ਨੂੰ ਦੇਹਾਂਤ ਹੋ ਗਿਆ ਹੈ। ਹਾਲਾਂਕਿ ਅਦਾਕਾਰਾ ਨੇ ਦੇਹਾਂਤ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ।
