10 Days Leave in LPU: ਹੰਗਾਮੇ ਤੋਂ ਬਾਅਦ LPU 10 ਦਿਨਾਂ ਲਈ ਬੰਦ, ਵਿਦਿਆਰਥੀ ਘਰਾਂ ਨੂੰ ਪਰਤਣ ਲੱਗੇ

You are currently viewing 10 Days Leave in LPU: ਹੰਗਾਮੇ ਤੋਂ ਬਾਅਦ LPU 10 ਦਿਨਾਂ ਲਈ ਬੰਦ, ਵਿਦਿਆਰਥੀ ਘਰਾਂ ਨੂੰ ਪਰਤਣ ਲੱਗੇ

10 Days Leave in LPU: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਏ ਹਨ। ਮਾਹੌਲ ਨੂੰ ਸ਼ਾਂਤ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਊ ਸਮੱਗਰੀ ਦੇ ਫੈਲਾਅ ਨੂੰ ਰੋਕਣ ਲਈ ਯੂਨੀਵਰਸਿਟੀ ਕੈਂਪਸ ਵਿੱਚ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਤੋਂ FIR, SIT ਜਾਂਚ ਅਤੇ ਹੁਣ ਤੱਕ ਦੀ ਕਾਰਵਾਈ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਲੜਕੀਆਂ ਦੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਤਲਬ ਕੀਤੀ ਹੈ।

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਹੁਕਮਾਂ ’ਤੇ ਡੀਜੀਪੀ ਗੌਰਵ ਯਾਦਵ ਨੇ ਖੁਦ ਯੂਨੀਵਰਸਿਟੀ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ।

DGP ਨੇ ਕੀ ਕਿਹਾ?

ਮੀਡੀਆ ਨਾਲ ਗੱਲਬਾਤ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਘੱਟ ਤੋਂ ਘੱਟ ਬਲ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਗੱਲਬਾਤ ਰਾਹੀਂ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ।

10 ਦਿਨਾਂ ਲਈ ਬੰਦ ਰਹੇਗੀ ਯੂਨੀਵਰਸਿਟੀ

ਹੰਗਾਮੇ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ LPU ਨੂੰ 10 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਜੇ ਉਹ ਘਰ ਜਾਣਾ ਚਾਹੁੰਦੇ ਹਨ ਤਾਂ ਆਪਣੇ ਮਾਪਿਆਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਬਾਅਦ ਕਈ ਵਿਦਿਆਰਥੀ ਆਪਣੇ ਘਰਾਂ ਵੱਲ ਰਵਾਨਾ ਹੋਣ ਲੱਗੇ ਹਨ।

ਯੂਨੀਵਰਸਿਟੀ ਵੱਲੋਂ ਮਿਡ-ਟਰਮ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਹੰਗਾਮੇ ਦੌਰਾਨ ਹੋਈ ਭੰਨਤੋੜ

ਹੰਗਾਮੇ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਵੀ ਲਗਭਗ 18 ਘੰਟਿਆਂ ਤੱਕ ਪ੍ਰਭਾਵਿਤ ਰਿਹਾ, ਜਿਸਨੂੰ ਬਾਅਦ ਵਿੱਚ ਅੱਧੀ ਰਾਤ ਦੇ ਕਰੀਬ ਮੁੜ ਖੋਲ੍ਹ ਦਿੱਤਾ ਗਿਆ। ਇਸ ਦੌਰਾਨ ਭੰਨਤੋੜ ਅਤੇ ਅਫਰਾਤਫਰੀ ਦੀਆਂ ਵੀ ਘਟਨਾਵਾਂ ਸਾਹਮਣੇ ਆਈਆਂ। ਕੁਝ ਰਿਪੋਰਟਾਂ ਵਿੱਚ ਮਾਲ ਤੋਂ ਸਮਾਨ ਲੁੱਟੇ ਜਾਣ ਅਤੇ ਹੋਸਟਲ ਇਲਾਕੇ ਵਿੱਚ ਗੜਬੜ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬਾਹਰੀ ਲੋਕਾਂ ਦੀ ਭੂਮਿਕਾ ’ਤੇ ਵੀ ਉੱਠੇ ਸਵਾਲ

ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦਾਅਵਾ ਕੀਤਾ ਕਿ ਹੰਗਾਮੇ ਦੌਰਾਨ ਕੁਝ ਬਾਹਰੀ ਲੋਕ ਵੀ ਯੂਨੀਵਰਸਿਟੀ ਵਿੱਚ ਦਾਖਲ ਹੋਏ ਸਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਇਸ ਪੱਖ ਦੀ ਵੀ ਜਾਂਚ ਕਰੇ ਅਤੇ ਸਪੱਸ਼ਟ ਕਰੇ ਕਿ ਬਾਹਰੀ ਲੋਕ ਕੈਂਪਸ ਤੱਕ ਕਿਵੇਂ ਪਹੁੰਚੇ।

ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Leave a Reply