ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲਿਸ ਨੇ ਰੋਕਿਆ

You are currently viewing ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲਿਸ ਨੇ ਰੋਕਿਆ
ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ।

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਚੰਡੀਗੜ੍ਹ ਦੇ ਸੈਕਟਰ-39 ਵਿੱਚ ਸਥਿਤ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ।

ਸੁਨੀਲ ਜਾਖੜ ਨੇ ਦੱਸਿਆ ਕਿ ਉਨ੍ਹਾਂ ਨੇ ਸੈਕਟਰ-39 ਸਥਿਤ ਸਰਕਟ ਹਾਊਸ ਵਿੱਚ ਇੱਕ ਕਮਰਾ ਬੁੱਕ ਕਰਵਾਇਆ ਹੋਇਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ।

ਜਾਖੜ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੰਤਰੀਆਂ ਨੂੰ ਅਲਾਟ ਸਰਕਾਰੀ ਕੋਠੀਆਂ ਵਿੱਚ ਬਾਹਰੀ ਵਿਅਕਤੀ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਰਿਹਾਇਸ਼ਾਂ ਦੀ ਇਸ ਤਰ੍ਹਾਂ ਵਰਤੋਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਗਮਾਡਾ (GMADA) ਅਤੇ ਹੋਰ ਸਰਕਾਰੀ ਦਫ਼ਤਰਾਂ ਨਾਲ ਜੁੜੀਆਂ ਫ਼ਾਈਲਾਂ ਨੂੰ ਲੈ ਕੇ ਵੀ ਸਵਾਲ ਚੁੱਕੇ। ਜਾਖੜ ਦਾ ਦੋਸ਼ ਹੈ ਕਿ ਇਨ੍ਹਾਂ ਫ਼ਾਈਲਾਂ ਨੂੰ ਬਾਹਰੀ ਵਿਅਕਤੀਆਂ ਵੱਲੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜੋ ਕਿ ਗੰਭੀਰ ਮਾਮਲਾ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਪੰਜਾਬ ਦੇ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਵਿੱਚ ਰਹਿ ਰਹੇ ਬਾਹਰੀ ਵਿਅਕਤੀਆਂ ਨੂੰ ਹਟਾਉਣ ਦਾ ਮੁੱਦਾ ਚੁੱਕਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਵੀ ਇਸ ਪ੍ਰਬੰਧ ਦਾ ਸਫ਼ਾਇਆ ਕੀਤਾ ਜਾਵੇਗਾ।

Leave a Reply