Punjab News: ਫਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, AAP ਆਗੂਆਂ ਨੇ ਦਿੱਤੀ ਵਧਾਈ

You are currently viewing Punjab News: ਫਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, AAP ਆਗੂਆਂ ਨੇ ਦਿੱਤੀ ਵਧਾਈ

Faridkot News: ਫਰੀਦਕੋਟ ਤੋਂ ਇਸ ਸਮੇਂ ਦੀ ਅਹਿਮ ਖ਼ਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਚੁਣੇ ਗਏ ਗੁਰਭੇਜ ਸਿੰਘ ਬਰਾੜ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ।

ਅਹੁਦਾ ਸੰਭਾਲਣ ਮੌਕੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਰਹੇ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਗੁਰਭੇਜ ਸਿੰਘ ਬਰਾੜ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।

ਪਾਰਟੀ ਨੇ ਸੌਂਪੀ ਨਵੀਂ ਜ਼ਿੰਮੇਵਾਰੀ

ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਗੁਰਭੇਜ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨਾਲ ਜੁੜੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਵਿਕਾਸ ਕਾਰਜਾਂ ਅਤੇ ਲੋਕ ਭਲਾਈ ‘ਤੇ ਰਹੇਗਾ ਫੋਕਸ

ਅਹੁਦਾ ਸੰਭਾਲਣ ਤੋਂ ਬਾਅਦ ਗੁਰਭੇਜ ਸਿੰਘ ਬਰਾੜ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।

ਉਨ੍ਹਾਂ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਨਾਲ ਸਬੰਧਤ ਯੋਜਨਾਵਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਖਾਸ ਤੌਰ ‘ਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਅੱਗੇ ਲਿਜਾਣ ਲਈ ਕੰਮ ਕਰਨ ਦੀ ਗੱਲ ਉਨ੍ਹਾਂ ਵੱਲੋਂ ਕਹੀ ਗਈ।

ਗੁਰਭੇਜ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਅਤੇ ਸਾਥੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵਿਕਾਸ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਆਗੂ ਰਹੇ ਮੌਜੂਦ

ਅਹੁਦਾ ਸੰਭਾਲਣ ਦੇ ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਵੀਰਪਾਲ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਸੁਖਜਿੰਦਰ ਸਿੰਘ ਕੌਣੀ, ਅਮਨਦੀਪ ਸਿੰਘ ਬਾਬਾ, ਲਕਸ਼ਮਣ ਸ਼ਰਮਾ, ਗੁਬਿੰਦਰ ਵਾਲੀਆ, ਧਰਮਜੀਤ ਸਿੰਘ ਰਾਮੇਆਣਾ, ਹਰਸਿਮਰਨ ਸਿੰਘ, ਅੰਕੁਸ਼ ਬਾਂਸਲ, ਨਰੇਸ਼ ਜਿੰਦਲ, ਜਗਦੀਸ਼ ਸਿੰਘ, ਸਰਬਜੀਤ ਕੌਰ, ਜਗਜੀਤ ਸਿੰਘ ਜੱਗੀ ਅਤੇ ਕੁਲਵਿੰਦਰ ਨਰਿੰਦਰ ਰਾਮੇਆਣਾ ਸਮੇਤ ਕਈ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ।

Leave a Reply