ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ, ਕਿਹਾ- ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ

You are currently viewing ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ, ਕਿਹਾ- ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ
file photo untold punjab

Punjab News: ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਵੀ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।

ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।

 

 

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਪਰਗਟ ਸਿੰਘ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

ਦੱਸ ਦੇਈਏ ਕਿ ਕਾਂਗਰਸ ਨੇ 2 ਅਕਤੂਬਰ ਨੂੰ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਓਲੰਪੀਅਨ ਵੀ ਰਹਿ ਚੁੱਕੇ ਹਨ।

Leave a Reply