ਵੱਡੀ ਵਾਰਦਾਤ ਨਾਲ ਹਿਲਿਆ ਪੰਜਾਬੀ ਸੰਗੀਤ ਜਗਤ! ਕੈਨੇਡਾ ‘ਚ ਗਾਇਕ ਐਮੀ ਵਿਰਕ ਦੀ ਕਾਰ ‘ਤੇ ਚੱਲੀਆਂ ਗੋਲੀਆਂ |

You are currently viewing ਵੱਡੀ ਵਾਰਦਾਤ ਨਾਲ ਹਿਲਿਆ ਪੰਜਾਬੀ ਸੰਗੀਤ ਜਗਤ! ਕੈਨੇਡਾ ‘ਚ ਗਾਇਕ ਐਮੀ ਵਿਰਕ ਦੀ ਕਾਰ ‘ਤੇ ਚੱਲੀਆਂ ਗੋਲੀਆਂ |

ਕੈਨੇਡਾ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਨਾਲ ਜੁੜੀ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਇੱਕ ਸ਼ੋਅ ਖਤਮ ਹੋਣ ਤੋਂ ਬਾਅਦ ਐਬਟਸਫੋਰਡ ਵਿੱਚ ਉਨ੍ਹਾਂ ਦੀ ਲਗਜ਼ਰੀ ਕਾਰ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ।

ਇਹ ਘਟਨਾ ਸ਼ਨੀਵਾਰ ਰਾਤ ਕਰੀਬ 11 ਵਜੇ ਮੈਕਕੈਲਮ ਰੋਡ ਅਤੇ ਸਾਊਥ ਫਰੇਜ਼ਰ ਵੇਅ ਨੇੜੇ ਵਾਪਰੀ। ਰਿਪੋਰਟਾਂ ਅਨੁਸਾਰ, ਐਮੀ ਵਿਰਕ ਆਪਣੇ ਸ਼ੋਅ ਤੋਂ ਵਾਪਸ ਆ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੀ ਰੋਲਸ-ਰਾਇਸ ਕੁਲੀਨਨ ਕਾਰ ਨੂੰ ਨਿਸ਼ਾਨਾ ਬਣਾਇਆ।

ਦੱਸਿਆ ਜਾ ਰਿਹਾ ਹੈ ਕਿ ਕਾਰ ‘ਤੇ 7 ਤੋਂ 10 ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਦਾ ਸਭ ਤੋਂ ਵੱਧ ਅਸਰ ਕਾਰ ਦੀ ਪਿਛਲੀ ਖਿੜਕੀ ‘ਤੇ ਹੋਇਆ, ਜਿਸ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਲਾਂਕਿ ਕਾਰ ਵਿੱਚ ਸਵਾਰ ਐਮੀ ਵਿਰਕ ਸਮੇਤ ਚਾਰੇ ਲੋਕ ਇਸ ਹਮਲੇ ਵਿੱਚ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ।

ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤੱਕ ਹਮਲਾਵਰਾਂ ਦੀ ਪਛਾਣ ਜਾਂ ਹਮਲੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।

ਇਸ ਘਟਨਾ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਅਤੇ ਐਮੀ ਵਿਰਕ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Leave a Reply