ਕੀ ਸੁਨੀਲ ਜਾਖੜ ਮੁੜ ਕਾਂਗਰਸ ‘ਚ ਵਾਪਸ ਜਾਣਗੇ? ਖੁਦ ਦਿੱਤਾ ਸਪੱਸ਼ਟੀਕਰਨ |

You are currently viewing ਕੀ ਸੁਨੀਲ ਜਾਖੜ ਮੁੜ ਕਾਂਗਰਸ ‘ਚ ਵਾਪਸ ਜਾਣਗੇ? ਖੁਦ ਦਿੱਤਾ ਸਪੱਸ਼ਟੀਕਰਨ |
Sunil Jakhar on Congress

ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਪਿਛਲੇ ਇੱਕ-ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲ ਰਹੀਆਂ ਸਨ। ਇਨ੍ਹਾਂ ਅਟਕਲਾਂ ਵਿਚਾਲੇ ਹੁਣ ਸੁਨੀਲ ਜਾਖੜ ਨੇ ਖੁਦ ਸਾਹਮਣੇ ਆ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

ਜਾਖੜ ਨੇ ਕਾਂਗਰਸ ਵਿੱਚ ਵਾਪਸੀ ਨਾਲ ਜੁੜੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਖਾਰਜ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਮੁਤਾਬਕ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਪੋਸਟਾਂ ਸਾਹਮਣੇ ਆਈਆਂ, ਜਿਨ੍ਹਾਂ ਤੋਂ ਇਹ ਸੰਕੇਤ ਦਿੱਤਾ ਜਾ ਰਿਹਾ ਸੀ ਕਿ ਉਹ ਮੁੜ ਕਾਂਗਰਸ ਵਿੱਚ ਜਾਣ ਵਾਲੇ ਹਨ।

ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਕੇ ਕਿਹਾ ਕਿ ਕਾਂਗਰਸ ਵਿੱਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਨ੍ਹਾਂ ਚਰਚਾਵਾਂ ਨੂੰ ਝੂਠੀਆਂ ਅਤੇ ਬੇਬੁਨਿਆਦ ਦੱਸਿਆ।

ਸੁਨੀਲ ਜਾਖੜ ਨੇ ਕੀ ਕਿਹਾ?

ਆਪਣੀ ਪੋਸਟ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਪੋਸਟਾਂ ਆਈਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਕਾਂਗਰਸ ਵਿੱਚ ਵਾਪਸ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਖੜ ਨੇ ਸਪੱਸ਼ਟ ਕੀਤਾ ਕਿ ਇਹ ਗੱਲਾਂ ਝੂਠੀਆਂ ਹਨ ਅਤੇ ਇਨ੍ਹਾਂ ਦਾ ਹਕੀਕਤ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਨਾਲ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਪਣਾਈ ਗਈ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੀ ਵਿਚਾਰਧਾਰਾ ਪ੍ਰਤੀ ਵਚਨਬੱਧ ਹਨ।

ਇਸ ਬਿਆਨ ਤੋਂ ਬਾਅਦ ਸੁਨੀਲ ਜਾਖੜ ਦੇ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਉਨ੍ਹਾਂ ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੀ ਚੱਲੀਆਂ ਸਨ ਚਰਚਾਵਾਂ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਾਂਗਰਸ ਵਿੱਚ ਵਾਪਸ ਜਾਣ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਇਨ੍ਹਾਂ ਅਟਕਲਾਂ ਵਿਚਾਲੇ ਉਨ੍ਹਾਂ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸਪੱਸ਼ਟੀਕਰਨ ਦਿੱਤਾ ਸੀ।

ਜੈਇੰਦਰ ਕੌਰ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਹਨ ਅਤੇ ਭਾਜਪਾ ਵਿੱਚ ਹੀ ਰਹਿਣਗੇ।

Leave a Reply