ਬਹਿਬਲ ਕਲਾਂ ਗੋਲੀਕਾਂਡ ’ਚ ਵੱਡਾ ਅਪਡੇਟ, SIT ਦੇ ਹੱਥ ਲੱਗੇ ਅਹਿਮ ਸਬੂਤ! ਸੁਖਬੀਰ ਬਾਦਲ ਤੋਂ ਮੁੜ ਪੁੱਛਗਿੱਛ

You are currently viewing ਬਹਿਬਲ ਕਲਾਂ ਗੋਲੀਕਾਂਡ ’ਚ ਵੱਡਾ ਅਪਡੇਟ, SIT ਦੇ ਹੱਥ ਲੱਗੇ ਅਹਿਮ ਸਬੂਤ! ਸੁਖਬੀਰ ਬਾਦਲ ਤੋਂ ਮੁੜ ਪੁੱਛਗਿੱਛ

Behbal Kalan Firing Case: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ।

ਸੁਖਬੀਰ ਬਾਦਲ ਨੂੰ ਚੰਡੀਗੜ੍ਹ ਸਥਿਤ SIT ਦੇ ਹੈੱਡਕੁਆਰਟਰ ਵਿੱਚ ਸਵੇਰੇ 11 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਕਰੀਬ ਤਿੰਨ ਮਹੀਨਿਆਂ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਹ SIT ਸਾਹਮਣੇ ਪੇਸ਼ ਹੋ ਚੁੱਕੇ ਹਨ।

2015 ਵਿੱਚ ਵਾਪਰਿਆ ਸੀ ਬਹਿਬਲ ਕਲਾਂ ਗੋਲੀਕਾਂਡ

ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਵਾਪਰੀ ਸੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਿੱਖ ਸੰਗਤ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

ਇਸ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਨੂੰ ਲੈ ਕੇ ਕਈ ਪੱਧਰਾਂ ’ਤੇ ਸਵਾਲ ਉੱਠਦੇ ਰਹੇ ਹਨ। ਹੁਣ SIT ਵੱਲੋਂ ਮਾਮਲੇ ਨਾਲ ਜੁੜੇ ਤੱਥਾਂ ਅਤੇ ਸਾਹਮਣੇ ਆ ਰਹੇ ਸਬੂਤਾਂ ਦੇ ਆਧਾਰ ’ਤੇ ਆਪਣੀ ਜਾਂਚ ਅੱਗੇ ਵਧਾਈ ਜਾ ਰਹੀ ਹੈ। ਇਸੇ ਕੜੀ ਤਹਿਤ ਸੁਖਬੀਰ ਬਾਦਲ ਤੋਂ ਇੱਕ ਵਾਰ ਫਿਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੁਣ ਦੇਖਣਾ ਹੋਵੇਗਾ ਕਿ SIT ਦੀ ਪੁੱਛਗਿੱਛ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਕੀ ਨਵਾਂ ਸਾਹਮਣੇ ਆਉਂਦਾ ਹੈ ਅਤੇ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਹੁੰਦੀ ਹੈ।

Leave a Reply